ਤਾਜਾ ਖਬਰਾਂ
ਏਅਰ ਇੰਡੀਆ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤੇ ਮੁਅੱਤਲੀ ਪੱਤਰ ਜਾਰੀ
ਨਵੀਂ ਦਿੱਲੀ, 9 ਮਈ- ਏਅਰ ਇੰਡੀਆ ਐਕਸਪ੍ਰੈਸ ਦੇ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਅਰਲਾਈਨ ਨੇ ਲਗਭਗ 25 ਕੈਬਿਨ ਕਰੂ ਮੈਂਬਰਾਂ ਨੂੰ ਮੁਅੱਤਲੀ ਪੱਤਰ ਜਾਰੀ ਕੀਤੇ ਹਨ, ਜਿਨ੍ਹਾਂ ਨੇ ਬਿਮਾਰ ਹੋਣ ਦੀ ਰਿਪੋਰਟ ਕੀਤੀ, ਜਿਸ ਕਾਰਨ 90 ਤੋਂ ਵੱਧ ਉਡਾਣਾਂ ਨੂੰ ਰੱਦ ਕਰਨਾ ਪਿਆ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਬਿਮਾਰ ਹੋਣ ਦੀ ਰਿਪੋਰਟ ਕਰਨ ਵਾਲੇ ਬਾਕੀ ਕੈਬਿਨ ਕਰੂ ਮੈਂਬਰਾਂ ਨੂੰ ਵੀਰਵਾਰ ਸ਼ਾਮ 4 ਵਜੇ ਤੱਕ ਡਿਊਟੀ ’ਤੇ ਵਾਪਸ ਆਉਣ ਜਾਂ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਅਲਟੀਮੇਟਮ ਦਿੱਤਾ ਹੈ।
Get all latest content delivered to your email a few times a month.