IMG-LOGO
ਹੋਮ ਹਰਿਆਣਾ/ ਚੰਡੀਗੜ੍ਹ: ਹਰਿਆਣਾ ਸਰਕਾਰ ਦੀ ਸੰਭੂ ਬਾਰਡਰ ਸੰਬੰਧੀ ਦਾਖ਼ਲ ਪਟੀਸ਼ਨ ’ਤੇ ਅੱਜ...

ਹਰਿਆਣਾ ਸਰਕਾਰ ਦੀ ਸੰਭੂ ਬਾਰਡਰ ਸੰਬੰਧੀ ਦਾਖ਼ਲ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਹੋਵੇਗੀ ਮੁੜ ਸੁਣਵਾਈ

Admin user - Aug 02, 2024 12:31 PM
IMG

ਹਰਿਆਣਾ ਸਰਕਾਰ ਦੀ ਸੰਭੂ ਬਾਰਡਰ ਸੰਬੰਧੀ ਦਾਖ਼ਲ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਹੋਵੇਗੀ ਮੁੜ ਸੁਣਵਾਈ

ਨਵੀਂ ਦਿੱਲੀ, 2 ਅਗਸਤ- ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵਲੋਂ ਆਜ਼ਾਦ ਕਮੇਟੀ ਬਣਾਉਣ ਲਈ ਉੱਘੇ ਵਿਅਕਤੀਆਂ ਦੇ ਨਾਂਅ ਅਦਾਲਤ ਵਿਚ ਰੱਖੇ ਜਾਣਗੇ, ਜੋ ਇਸ ਮਾਮਲੇ ਦੇ ਹੱਲ ਲਈ ਕੰਮ ਕਰਨਗੇ। ਅਦਾਲਤ ਨੇ ਪਿਛਲੀ ਸੁਣਵਾਈ ’ਤੇ ਇਹ ਹੁਕਮ ਦਿੱਤੇ ਸਨ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਇਹ ਕੰਮ ਵੀ ਅਦਾਲਤ ’ਤੇ ਹੀ ਛੱਡਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਰਹੱਦ ’ਤੇ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਹੋਣੀ ਚਾਹੀਦੀ। ਇਸ ਲਈ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਸੁਪਰੀਮ ਕੋਰਟ ਨੇ ਬੈਰੀਕੇਡਸ ਹਟਾਉਣ ਲਈ ਯੋਜਨਾ ਪੇਸ਼ ਕਰਨ ਨੂੰ ਕਿਹਾ ਸੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.