ਤਾਜਾ ਖਬਰਾਂ
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਮਰੀਕਾ ’ਚ ਗ੍ਰਿਫ਼ਤਾਰ
ਵਾਸ਼ਿੰਗਟਨ, 21 ਨਵੰਬਰ - ਐਨ.ਸੀ.ਪੀ. ਆਗੂ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਉਹ ਇਸ ਸਮੇਂ ਆਇਓਵਾ ਦੀ ਇਕ ਜੇਲ੍ਹ ਵਿਚ ਬੰਦ ਹੈ। ਯੂ.ਐਸ. ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਦੀ ਵੈਬਸਾਈਟ ’ਤੇ ਤਾਜ਼ਾ ਜਾਣਕਾਰੀ ਅਨੁਸਾਰ, ਅਨਮੋਲ ਬਿਸ਼ਨੋਈ ਆਇਓਵਾ ਦੀ ਪੋਟਾਵਾਟਾਮੀ ਕਾਉਂਟੀ ਜੇਲ੍ਹ ਵਿਚ ਬੰਦ ਹੈ। ਇਸ ਤੋਂ ਇਲਾਵਾ ਕੋਈ ਹੋਰ ਵੇਰਵੇ ਉਪਲਬਧ ਨਹੀਂ ਸਨ।
Get all latest content delivered to your email a few times a month.