ਤਾਜਾ ਖਬਰਾਂ
ਦੇਖੀ ਰੀਟਰੀਟ ਸੈਰਾਮਨੀ
ਬਾਲ ਕਿਸ਼ਨ
ਫ਼ਿਰੋਜ਼ਪੁਰ, 23 ਦਸੰਬਰ- ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਅਤੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜ਼ੀਦਪੁਰ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਰੀਟਰੀਟ ਸੈਰਾਮਨੀ ਵੀ ਦਿਖਾਈ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜ਼ੀਦਪੁਰ ਦੇ ਵਿਦਿਆਰਥੀਆਂ ਨੂੰ ਬੱਸ ਰਾਹੀਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਇਸ ਉਪਰੰਤ ਰੀਟਰੀਟ ਸੈਰਾਮਨੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਨੂੰ ਸ਼ਹੀਦਾਂ ਦੀ ਜੀਵਨੀ ਅਤੇ ਇਤਿਹਾਸ ਬਾਰੇ ਵੱਡਮੁਲੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਗਿਆਨ ਵਿੱਚ ਵੀ ਵਾਧਾ ਕਰਦੇ ਹਨ ਅਤੇ ਉਨ੍ਹਾਂ ਨੂੰ ਇੱਕ ਚੰਗੇ ਨਾਗਰਿਕ ਬਣਨ ਲਈ ਸਹਾਈ ਸਿੱਧ ਹੁੰਦੇ ਹਨ। ਉਨਾਂ ਦੱਸਿਆ ਕਿ ਅੱਜ ਦੇ ਇਸ ਵਿੱਦਿਅਕ ਦੌਰੇ ਨਾਲ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਅਤੇ ਇਹ ਦੌਰੇ ਅੱਗੇ ਵੀ ਜਾਰੀ ਰੱਖੇ ਜਾਣਗੇ। ਵਿਦਿਆਰਥੀਆਂ ਨੂੰ ਇਹ ਵਿੱਦਿਅਕ ਦੌਰਾ ਕਰਵਾਉਣ ਅਤੇ ਜਾਣਕਾਰੀ ਦੇਣ ਵਿੱਚ ਗਣਿਤ ਲੈਕਚਰਾਰ ਸੰਜੀਵ ਕੁਮਾਰ ਕਟਾਰੀਆ ਅਤੇ ਐਸਐਸਟੀ ਮਾਸਟਰ ਹਰਜਿੰਦਰ ਸਿੰਘ ਦਾ ਵਿਸ਼ੇਸ ਸਹਿਯੋਗ ਰਿਹਾ।
Get all latest content delivered to your email a few times a month.