ਤਾਜਾ ਖਬਰਾਂ
ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ’ਚ 2 ਨਾਮਜ਼ਦ
ਬਾਲ ਕਿਸ਼ਨ
ਫ਼ਿਰੋਜ਼ਪੁਰ, 23 ਦਸੰਬਰ- ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ 140 (3), 70 (1) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜ੍ਹਤ ਲੜਕੀ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਸੀ ਤਾਂ ਇਸ ਦੌਰਾਨ ਦੋਸ਼ੀਅਨ ਸੁਖਚੈਨ ਸਿੰਘ ਪੁੱਤਰ ਤਰਸੇਮ ਸਿੰਘ ਅਤੇ ਗੁਰਚਰਨ ਸਿੰਘ ਪੁੱਤਰ ਮੇਸ਼ਾ ਸੈਕਟਰੀ ਉਸ ਦੇ ਘਰ ਦੇ ਅੰਦਰ ਦਾਖ਼ਲ ਹੋ ਗਏ ਤੇ ਇਨ੍ਹਾਂ ਨੇ ਉਸ ਦਾ ਮੂੰਹ ਬੰਦ ਕਰਕੇ ਘਰ ਦੇ ਬਾਹਰ ਖੜੀ ਕਾਰ ਵਿਚ ਬਿਠਾ ਕੇ ਪਿੰਡ ਵਿਚ ਕਿਸੇ ਅਣਪਛਾਤੀ ਜਗ੍ਹਾ ’ਤੇ ਲੈ ਗਏ, ਜਿੱਥੇ ਦੋਸ਼ੀਅਨ ਨੇ ਉਸ ਨਾਲ ਬਲਾਤਕਾਰ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਜਵੰਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.