IMG-LOGO
ਹੋਮ ਪੰਜਾਬ : ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਏਡੀਸੀ ਵਿਕਾਸ ਦੀ ਅਗਵਾਈ ’ਚ...

‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਏਡੀਸੀ ਵਿਕਾਸ ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ

Admin user - Dec 23, 2024 05:58 PM
IMG

ਸੁਸ਼ਾਸਨ ਸਪਤਾਹ ਦੌਰਾਨ ਸਬ ਡਵੀਜ਼ਨ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਕੀਤੇ ਗਏ ਹੱਲ–ਏ.ਡੀ.ਸੀ

ਬਾਲ ਕਿਸ਼ਨ

ਫ਼ਿਰੋਜ਼ਪੁਰ, 23 ਦਸੰਬਰ-ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਗਿਆ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀਡੀਐੱਫ ਅਦਿਤੀ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਦੱਸਿਆ ਕਿ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਦੌਰਾਨ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੁਸ਼ਾਸਨ ਸਪਤਾਹ ਤਰ੍ਹਾਂ ਹੀ ਭਵਿੱਖ ਵਿੱਚ ਵੀ ਆਪਸੀ ਤਾਲਮੇਲ ਨਾਲ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸਰਹੱਦੀ ਖੇਤਰ ਹੈ ਅਤੇ ਇਸ ਦੇ ਕਈ ਪਿੰਡ ਸਤਲੁਜ ਦਰਿਆ ਤੋਂ ਪਾਰ ਹਿੰਦ-ਪਾਕਿ ਸਰਹੱਦ ਨਾਲ ਸਥਿਤ ਹਨ। ਉਨ੍ਹਾਂ ਨੇ ਇਨ੍ਹਾਂ ਸਰਹੱਦੀ ਪਿੰਡਾਂ ਤੱਕ ਸਿੱਖਿਆ, ਸਿਹਤ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੀ ਲੋੜ ’ਤੇ ਜੋਰ ਦਿੱਤਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਾਉਣ ਲਈ ਸਿੱਖਿਆ ਵਿਭਾਗ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਉਪਲੱਬਧੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸਰਕਾਰ ਵੱਲੋਂ ਅਤੇ ਸੀਐੱਸਆਰ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦੇ ਸਿੱਟੇ ਵੱਜੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਨਾਮਨਾ ਖੱਟ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰ ਰਹੇ ਹਨ। ਇਸ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਨੇ ਵੀ ਸਿਹਤ ਵਿਭਾਗ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ, ਜੱਚਾ-ਬੱਚਾ ਸਿਹਤ, ਆਮ ਆਦਮੀ ਕਲੀਨਿਕ, ਟੀਕਾਕਰਨ ਅਤੇ ਡੇਂਗੂ, ਮਲੇਰੀਆ, ਟੀਬੀ ਅਤੇ ਪੀਲੀਆ, ਸਮੇਤ ਹੋਰ ਬੀਮਾਰੀਆਂ ’ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ/ ਸਰਕਾਰੀ ਸਕੀਮਾਂ ਅਤੇ ਪ੍ਰਾਪਤ ਟੀਚਿਆਂ ਆਦਿ ਬਾਰੇ ਪੀਪੀਟੀ ਪ੍ਰਸਤੁਤੀ ਰਾਹੀਂ ਜਾਣਕਾਰੀ ਦਿੱਤੀ ਗਈ। ਇਸ ਵਰਕਸ਼ਾਪ ਦੌਰਾਨ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸੇਵਾ ਕੇਂਦਰ ਸਮੇਤ ਹੋਰਨਾਂ ਵਿਭਾਗਾਂ ਵੱਲੋਂ ਵੀਡੀਓ ਅਤੇ ਪੀਪੀਟੀ ਪ੍ਰਸਤੁਤੀ ਰਾਹੀਂ ਆਪਣੇ ਆਪਣੇ ਵਿਭਾਗਾਂ ਵੱਲੋਂ ਸੁਸ਼ਾਸਨ ਸਪਤਾਹ ਅਤੇ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਸੇਵਾਵਾਂ, ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.