ਤਾਜਾ ਖਬਰਾਂ
ਜਾਰਜੀਆ ਹਾਦਸੇ 'ਚ ਮਰਨ ਵਾਲਿਆਂ 'ਚੋਂ 4 ਦੇ ਮ੍ਰਿਤਕ ਸਰੀਰ ਭਾਰਤ ਪੁੱਜੇ
ਰਾਜਾਸਾਂਸੀ (ਅੰਮ੍ਰਿਤਸਰ), 23 ਦਸੰਬਰ- ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਵਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ। ਜਾਣਕਾਰੀ ਸਾਂਝੀ ਕਰਦਿਆਂ ਉੱਘੇ ਸਮਾਜ ਸੇਵੀ ਡਾ.ਐਸ.ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਯਤਨਾਂ ਸਦਕਾ ਜਾਰਜੀਆ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਨੌਜਵਾਨ ਜਿਨ੍ਹਾਂ 'ਚ ਨਨਾਣ/ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਿਲ ਸਨ, ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ। ਟਰੱਸਟ ਵਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਸਾਰੇ ਮ੍ਰਿਤਕ ਸਰੀਰ ਉਨ੍ਹਾਂ ਦੇ ਘਰਾਂ ਤੱਕ ਭੇਜੇ ਗਏ ਹਨ।
Get all latest content delivered to your email a few times a month.