ਤਾਜਾ ਖਬਰਾਂ
ਮੂਸੇਵਾਲਾ ਹੱਤਿਆ ਮਾਮਲੇ 'ਚ ਲਾਰੈਂਸ ਬਿਸ਼ਨੋਈ ਤੇ ਹੋਰਾਂ ਨੇ ਵੀ.ਸੀ. ਰਾਹੀਂ ਪੇਸ਼ੀ ਭੁਗਤੀ
ਮਾਨਸਾ, 23 ਦਸੰਬਰ- ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ ਵੱਖ-ਵੱਖ ਜੇਲ੍ਹਾਂ ’ਚ ਬੰਦ ਮੁਲਜ਼ਮਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤੀ। ਕਥਿਤ ਦੋਸ਼ੀ ਮਨਪ੍ਰੀਤ ਸਿੰਘ ਮੰਨਾ ਨੂੰ ਕਿਸੇ ਕਾਰਨ ਵੀ.ਸੀ. ਰਾਹੀਂ ਪੇਸ਼ ਨਹੀਂ ਕੀਤਾ ਜਾ ਸਕਿਆ। ਜ਼ਿਲ੍ਹਾ ਸੈਸ਼ਨ ਜੱਜ ਐਚ.ਐਸ. ਗਰੇਵਾਲ ਦੀ ਅਦਾਲਤ ਨੇ ਅਗਲੀ ਸੁਣਵਾਈ 10 ਜਨਵਰੀ ’ਤੇ ਪਾ ਦਿੱਤੀ ਹੈ। ਦੱਸ ਦਈਏ ਕਿ ਪਿਛਲੀ ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਪਹਿਲਾਂ ਹੀ ਉਪਰੋਕਤ ਮਿਤੀ ’ਤੇ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਗਵਾਹੀ ਲਈ ਸੰਮਨ ਜਾਰੀ ਕਰ ਦਿੱਤੇ ਸਨ। ਇਸ ਤੋਂ ਪਹਿਲਾਂ ਹਮਲੇ ਵਾਲੇ ਦਿਨ ਥਾਰ ਸਵਾਰ ਗਾਇਕ ਦੇ ਸਾਥੀ ਗੁਰਵਿੰਦਰ ਸਿੰਘ ਮੂਸਾ ਤੇ ਗੁਰਪ੍ਰੀਤ ਸਿੰਘ ਮੂਸਾ ਦੀਆਂ ਗਵਾਹੀਆਂ ਹੋ ਚੁੱਕੀਆਂ ਹਨ।
Get all latest content delivered to your email a few times a month.