IMG-LOGO
ਹੋਮ ਪੰਜਾਬ : ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਅਦਾਲਤ ’ਚ ਹੋਈ ਸੁਣਵਾਈ

ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਅਦਾਲਤ ’ਚ ਹੋਈ ਸੁਣਵਾਈ

Admin user - Dec 23, 2024 07:27 PM
IMG

ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਅਦਾਲਤ ’ਚ ਹੋਈ ਸੁਣਵਾਈ

ਜਲੰਧਰ, 23 ਦਸੰਬਰ- ਜਲੰਧਰ ਈ.ਡੀ. ਨੇ 1 ਅਗਸਤ ਨੂੰ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਆਸ਼ੂ (53) ਨੂੰ ਸੰਘੀ ਏਜੰਸੀ ਦੇ ਖੇਤਰੀ ਦਫ਼ਤਰ ’ਚ ਪੁੱਛਗਿੱਛ ਤੋਂ ਬਾਅਦ ਹਿਰਾਸਤ ’ਚ ਲੈ ਲਿਆ ਗਿਆ। ਅੱਜ ਜਲੰਧਰ ਈ.ਡੀ. ਵਲੋਂ ਦਰਜ ਕੀਤੇ ਗਏ ਕੇਸ ਦੀ ਹਾਈਕੋਰਟ ਵਿਚ ਸੁਣਵਾਈ ਹੋਈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਆਸ਼ੂ ਦੇ ਵਕੀਲ ਨੇ ਦੱਸਿਆ ਕਿ ਅੱਜ ਮਾਣਯੋਗ ਜੱਜ ਧਰਮਿੰਦਰਪਾਲ ਸਿੰਗਲਾ ਦੀ ਅਗਵਾਈ ਹੇਠ ਸੁਣਵਾਈ ਹੋਈ, ਜਿੱਥੇ ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ 14 ਜਨਵਰੀ ਨੂੰ ਹੋਵੇਗੀ। ਵਕੀਲ ਨੇ ਦੱਸਿਆ ਕਿ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਹੁਣ ਇਸ ਕੇਸ ਦੀ ਸੁਣਵਾਈ ਸੈਸ਼ਨ ਕੋਰਟ ਵਿਚ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਵਲੋਂ ਦਰਜ ਕੀਤੇ ਦੋ ਕੇਸ ਅਦਾਲਤ ਵਲੋਂ ਰੱਦ ਕਰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਅਦਾਲਤ ਨੇ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ। ਜਦੋਂਕਿ ਜਲੰਧਰ ਈ.ਡੀ. ਵਲੋਂ ਦਰਜ ਕੀਤੇ ਕੇਸ ਦੀ ਸੁਣਵਾਈ ਹੁਣ 14 ਜਨਵਰੀ ਨੂੰ ਹੋਵੇਗੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.