IMG-LOGO
ਹੋਮ ਪੰਜਾਬ : ਡਿਪਟੀ ਕਮਿਸ਼ਨਰ ਪਟਿਆਲਾ ਤੇ ਸਿਵਲ ਸਰਜਨ ਸ. ਡੱਲੇਵਾਲ ਨੂੰ ਮਿਲਣ...

ਡਿਪਟੀ ਕਮਿਸ਼ਨਰ ਪਟਿਆਲਾ ਤੇ ਸਿਵਲ ਸਰਜਨ ਸ. ਡੱਲੇਵਾਲ ਨੂੰ ਮਿਲਣ ਪੁੱਜੇ

Admin user - Dec 23, 2024 07:34 PM
IMG

ਡਿਪਟੀ ਕਮਿਸ਼ਨਰ ਪਟਿਆਲਾ ਤੇ ਸਿਵਲ ਸਰਜਨ ਸ. ਡੱਲੇਵਾਲ ਨੂੰ ਮਿਲਣ ਪੁੱਜੇ

ਸ਼ੁਤਰਾਣਾ (ਪਟਿਆਲਾ), 23 ਦਸੰਬਰ- ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਹਾਲ-ਚਾਲ ਜਾਨਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਪਹੁੰਚੇ। ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਜਾਣਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਉਹ ਸ. ਡੱਲੇਵਾਲ ਨੂੰ ਮਿਲਣ ਲਈ ਆਉਂਦੇ ਹਨ ਤੇ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ਮੁਤਾਬਕ ਦਵਾਈਆਂ ਲੈਣ ਲਈ ਕਿਹਾ ਹੈ ਪਰ ਉਨ੍ਹਾਂ ਮਨ੍ਹਾ ਕਰ ਦਿੱਤਾ ਹੈ ਜਦਕਿ ਉਨ੍ਹਾਂ ਦੀ ਸਿਹਤ ਸਬੰਧੀ ਜਾਂਚ ਰਿਪੋਰਟ ਦੇ ਆਧਾਰ 'ਤੇ ਸਿਵਲ ਸਰਜਣ ਦੱਸ ਸਕਦੇ ਹਨ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.