IMG-LOGO
ਹੋਮ ਪੰਜਾਬ : ਏ.ਡੀ.ਸੀ. ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Admin user - Jan 11, 2025 06:00 PM
IMG

ਏ.ਡੀ.ਸੀ. ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2025- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੈਸਰਜ਼ ਸਕਾਈਵੇਅ ਕੰਸਲਟੈਂਸੀ ਐਸ.ਸੀ.ਐਫ. ਨੰ: 05, ਪਹਿਲੀ ਮੰਜ਼ਿਲ, ਗੁਲਮੋਹਰ ਕੰਪਲੈਕਸ, ਖਰੜ, ਦੇ ਮਾਲਕ ਮਿਸ: ਪੂਜਾ ਪੁੱਤਰੀ ਸ੍ਰੀ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ 183, ਪਹਿਲੀ ਮੰਜਿਲ, ਫੇਜ-1, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 331/ਆਈ.ਸੀ. ਮਿਤੀ 08-08-2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 07.08.2024 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਫਤਰੀ ਅਤੇ ਰਿਹਾਇਸ਼ੀ ਪਤੇ ਤੋਂ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਕੰਪਨੀ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰ/ਸੈਮੀਨਾਰ, ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਨੂੰ ਜਾਰੀ ਲਾਇਸੰਸ ਨੰਬਰ 331/ਆਈ.ਸੀ. ਮਿਤੀ 08-08-2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
punjabbaani TV
Subscribe

Get all latest content delivered to your email a few times a month.