ਤਾਜਾ ਖਬਰਾਂ
ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇਕ ਔਰਤ ਜ਼ਖਮੀ
ਬਾਲ ਕਿਸ਼ਨ
ਫ਼ਿਰੋਜ਼ਪੁਰ, 12 ਜਨਵਰੀ–ਗੁਰੂਹਰਸਹਾਏ ਸ਼ਹਿਰ ਦੀ ਗੁਰੂ ਕਰਮ ਸਿੰਘ ਬਸਤੀ ਵਿਖੇ ਦੋ ਧਿਰਾਂ ਵਿਚ ਮਾਮੂਲੀ ਟਕਰਾਅ ਨੂੰ ਲੈ ਕੇ ਇਕ ਧਿਰ ਵਲੋਂ ਗੋਲੀ ਚਲਾਉਣ ਕਰਕੇ ਦੂਜੀ ਧਿਰ ਦੀ ਔਰਤ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਸਬ-ਡਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ. ਸਤਨਾਮ ਸਿੰਘ ਅਤੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਦੁਪਹਿਰ 12 ਵਜੇ ਦੇ ਕਰੀਬ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਧਿਰ ਵਲੋਂ ਦੂਜੀ ਧਿਰ ਦੇ ਘਰ ਅੰਦਰ ਵੜ ਕੇ ਲੜਾਈ-ਝਗੜਾ ਸ਼ੁਰੂ ਕਰ ਦਿੱਤਾ ਗਿਆ ਤੇ ਉਸ ਧਿਰ ਦੀ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਤੇ ਇਸ ਦੌਰਾਨ ਘਰ ਵਿਚ ਮੌਜੂਦ ਇਕ ਔਰਤ ਵਲੋਂ ਲੜਾਈ-ਝਗੜੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਦੂਜੀ ਧਿਰ ਵਲੋਂ ਗੋਲੀ ਚਲਾ ਦਿੱਤੀ ਗਈ ਤੇ ਇਹ ਗੋਲੀ ਉਸ ਔਰਤ ਦੇ ਜਾ ਕੇ ਵੱਜੀ, ਇਸ ਤੋਂ ਬਾਅਦ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਉਸ ਔਰਤ ਨੂੰ ਜ਼ਖਮੀ ਹਾਲਤ ਵਿਚ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਲਿਆਂਦਾ ਗਿਆ ਜਿਥੇ ਕੋਈ ਡਾਕਟਰ ਨਾ ਹੋਣ ਕਰਕੇ ਉਸਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਗੋਲੀ ਚਲਾਉਣ ਵਾਲੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮੌਕੇ ਉਤੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨਾਲ ਜਾ ਕੇ ਘਟਨਾ ਸੰਬੰਧੀ ਸਾਰੀ ਜਾਣਕਾਰੀ ਹਾਸਿਲ ਕੀਤੀ ਗਈ ਤੇ ਕਿਹਾ ਕਿ ਜਲਦੀ ਹੀ ਹਮਲਾਵਰਾਂ ਨੂੰ ਫੜ ਕੇ ਉਨ੍ਹਾਂ ਖਿਲਾਫ ਬਣਦੀ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.