ਤਾਜਾ ਖਬਰਾਂ
ਪ੍ਰਧਾਨ ਮੰਤਰੀ ਨੇ ਮਹਾਂਕੁੰਭ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਨਵੀਂ ਦਿੱਲੀ, 13 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਂਕੁੰਭ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਪ੍ਰਯਾਗਰਾਜ ਦੀ ਪਵਿੱਤਰ ਧਰਤੀ ’ਤੇ ਅੱਜ ਪੌਸ਼ ਪੂਰਨਿਮਾ ਦੇ ਪਵਿੱਤਰ ਇਸ਼ਨਾਨ ਨਾਲ ਮਹਾਂਕੁੰਭ ਦੀ ਸ਼ੁਰੂਆਤ ਹੋ ਗਈ ਹੈ। ਸਾਡੀ ਆਸਥਾ ਅਤੇ ਸੱਭਿਆਚਾਰ ਨਾਲ ਜੁੜੇ ਇਸ ਪਵਿੱਤਰ ਮੌਕੇ ’ਤੇ, ਮੈਂ ਸਾਰੇ ਭਗਤਾਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਭਾਰਤੀ ਅਧਿਆਤਮਿਕ ਪਰੰਪਰਾ ਦਾ ਇਹ ਮਹਾਨ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿਚ ਨਵੀਂ ਊਰਜਾ ਅਤੇ ਉਤਸ਼ਾਹ ਲਿਆਵੇਗਾ।
Get all latest content delivered to your email a few times a month.